ਅੱਜ ਪਿੰਡ ਬਖਤੂ ਦੀ ਨਹਿਰ ਵਿਚ ਇੱਕ ਲਾਸ਼ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੇ ਤੁਰੰਤ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਪਹੁੰਚੇ ਤੇ ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਉਸ ਦੀ ਬਾਂਹ ਤੇ ਬਣੇ ਟੈਟੂ ਤੋ ਲਾਸ਼ ਦੀ ਪਹਿਚਾਣ ਰਸ਼ਪਾਲ ਸਿੰਘ ਪੁੱਤਰ ਜੰਗ ਸਿੰਘ ਵਾਸੀ ਬਰਨਾਲਾ ਵਜੋਂ ਹੋਈ। ਪੁਲਿਸ ਦੁਆਰਾ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ।