ਅੰਮ੍ਰਿਤਸਰ: ਜੇਲ੍ਹ ‘ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਬੇਨਤੀ ਕੀਤੀ ਹੈ। ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਮੰਗ ਕੀਤੀ ਹੈ ਕਿ ਕਿਉਂਕਿ ਕੇਂਦਰ ਸਰਕਾਰ ਹੁਣ ਤੱਕ ਉਨ੍ਹਾਂ ਨੂੰ ਅਤੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ‘ਚ ਨਾਕਾਮਯਾਬ ਰਹੀ ਹੈ ਤਾਂ ਕਰਕੇ ਉਨ੍ਹਾਂ ਦੀ ਸਜ਼ਾ ਮੁਆਫ਼ੀ ਦੀ ਅਪੀਲ ਜਿਹੜੀ ਕਿ ਕੇਂਦਰ ਕੋਲ ਪਿੱਛਲੇ 12 ਸਾਲਾਂ ਤੋਂ ਵਿਚਾਰ ਅਧੀਨ ਲੰਬਿਤ ਪਈ ਹੋਈ ਹੈ, ਉਸਨੂੰ ਵਾਪਿਸ ਲੈ ਲਿਆ ਜਾਵੇ।
ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕਹਿਣਾ ਕਿ ਜੂਨ 1984 ਨੂੰ ਸਮੇਂ ਦੀ ਕਾਂਗਰਸੀ ਸਰਕਾਰ ਵੱਲੋਂ ਸਿੱਖਾਂ ਦੇ ਸਰਵ-ਉੱਚ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕੀਤਾ ਗਿਆ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਵੀ ਢਹਿ ਢੇਰੀ ਕਰ ਦਿੱਤਾ। ਸਿੱਖਾਂ ਦੇ ਹੋਰ 38 ਗੁਰਦੁਆਰਾ ਸਾਹਿਬਾਨ ‘ਤੇ ਹਮਲਾ ਕਰਕੇ ਹਜ਼ਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸਾੜ ਦਿੱਤਾ। ਉਸ ਤੋਂ ਬਾਅਦ ਨਵੰਬਰ 1984 ਨੂੰ ਇਨ੍ਹਾਂ ਕਾਂਗਰਸੀ ਹੁਕਮਰਾਨਾਂ ਨੇ ਦਿੱਲੀ ਦੀਆਂ ਗਲੀਆਂ ਵਿੱਚ 10,000 ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਕੇ ਸਿੱਖ ਕੌਮ ਦੀ ਨਸ਼ਲਕੁਸੀ ਕਰਨ ਦੀ ਕੋਸ਼ਿਸ਼ ਕੀਤੀ। ਸਿੱਖਾਂ ਦੀਆਂ ਧੀਆਂ-ਭੈਣਾਂ ਦੀ ਬੇਪਤੀ ਕਰਕੇ ਉਨ੍ਹਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ। ਫਿਰ ਕਾਂਗਰਸੀ ਹੁਕਮਰਾਨਾਂ ਨੇ ਪੰਜਾਬ ਦੀ ਧਰਤੀ ਨੂੰ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਖੂਨ ਨਾਲ ਰੰਗਿਆ ਅਤੇ 25,000 ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਉਨ੍ਹਾਂ ਨੂੰ ਕੋਹ-ਕੋਹ ਕੇ ਤਸੀਹੇ ਦੇ ਕੇ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਕਹਿ ਕੇ ਸਾੜ ਦਿੱਤਾ