ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੱਕ ਆਸਟ੍ਰੇਲੀਆਈ ਇਨਵੈਸਟਮੈਂਟ ਅਤੇ ਇਨੋਵੇਸ਼ਨ ਡੈਲੀਗੇਸ਼ਨ ਨੇ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖਿਆ, ਵਪਾਰ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਾਂਝੇ ਮੌਕਿਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ–ਵਟਾਂਦਰਾ ਕੀਤਾ ਗਿਆ।
ਇਸ ਡੈਲੀਗੇਸ਼ਨ ਦੀ ਅਗਵਾਈ ਪ੍ਰੋਫੈਸਰ ਬਰਨਾਰਡ ਮਾਲਿਕ ਨੇ ਕੀਤੀ, ਜੋ Leaders Institute Australia ਦੇ ਪ੍ਰਧਾਨ ਹਨ ਅਤੇ Papua New Guinea ਦੇ ਪ੍ਰਧਾਨ ਮੰਤਰੀ ਲਈ Education, Trade and Investment ਦੇ Special Envoy ਵਜੋਂ ਵੀ ਸੇਵਾ ਨਿਭਾ ਰਹੇ ਹਨ।

ਡੈਲੀਗੇਸ਼ਨ ਵਿੱਚ ਮਨਮੋਹਨ ਸਿੰਘ (Founder, Asia-Pacific Investment Alliance), ਡਾ. ਮਾਰਕ ਰੋਬਿਨਸਨ (ਸਾਬਕਾ Member of Parliament ਅਤੇ Director, Robinson Gold), ਪਾਸਟਰ ਕਰਿਸ ਐਟਨ (Director, Favor Foundation – ਇੱਕ ਅੰਤਰਰਾਸ਼ਟਰੀ ਚੈਰਿਟੇਬਲ ਸੰਸਥਾ ਜੋ ਸਿੱਖਿਆ ’ਤੇ ਕੇਂਦ੍ਰਿਤ ਹੈ) ਅਤੇ ਸ਼੍ਰੀ ਪੀਟਰ ਓ’ਕੈਲਾਘਨ (Partner, MSI Taylor Wealth Management Pty Ltd) ਵੀ ਸ਼ਾਮਲ ਸਨ।

ਮੀਟਿੰਗ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸਦੇ ਨਾਲ ਹੀ ਪੰਜਾਬ ਵਿੱਚ ਨਿਵੇਸ਼ ਨੂੰ ਵਧਾਵਾ ਦੇਣ ਅਤੇ ਸਿੱਖਿਆ ਖੇਤਰ ਵਿੱਚ ਨਵੇਂ ਉਪਰਾਲੇ ਸ਼ੁਰੂ ਕਰਨ ਲਈ ਸੰਭਾਵਨਾਵਾਂ ’ਤੇ ਵੀ ਗੱਲਬਾਤ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਸਿੱਖਿਆ ਸੰਸਥਾਵਾਂ ਨਾਲ ਸਹਿਯੋਗ ਨੂੰ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਰਾਜ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਆਰਥਿਕ ਵਿਕਾਸ ਨੂੰ ਤੇਜ਼ੀ ਮਿਲੇ।
