ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਜਿਹਾ ਹੀ ਮਾਮਲਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਤਲਵੰਡੀ ਰਾਮਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ 18 ਸਾਲਾਂ ਨੌਜਵਾਨ ਅਜੇ ਮਸੀਹ ਦੀ ਚਿੱਟੇ ਦੀ ਓਵਰਡੋਜ ਲੈਣ ਨਾਲ ਮੌਤ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਪਿੰਡ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਤੇ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਮਹਿੰਦਰ ਮਸੀਹ ਅਤੇ ਉਨਾ ਦੇ ਬੇਟੇ ਅਮਨਦੀਪ ਮਸੀਹ ਨੇ ਦੱਸਿਆ ਕਿ ਅਜੇ ਮਸੀਹ ਕਰੀਬ ਪਿਛਲੇ ਤਿੰਨ ਮਹੀਨੇ ਤੋਂ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਾ ਸੀ ਤੇ ਬੀਤੀ ਰਾਤ ਉਸ ਦੀ ਚਿੱਟੇ ਦੀ ਓਵਰਡੋਜ ਲੈਣ ਨਾਲ ਮੌਤ ਹੋਈ ਹੈ।ਇਸ ਮੌਕੇ ਪਿੰਡ ਦੇ ਮੈਂਬਰ ਪੰਚਾਇਤ ਨੇ ਦੱਸਿਆ ਕਿ ਇਸ ਪਿੰਡ ਵਿੱਚ ਨਸਾ ਵੇਚਣ ਵਾਲੇ ਬਿਨਾਂ ਕਿਸੇ ਪ੍ਰਸ਼ਾਸਨ ਦੇ ਡਰ ਤੇ ਧੜਲੇ ਨਾਲ ਨਸ਼ਾ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਖਰਾਬ ਕਰ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰਾਂ ਇਸ ਨਸ਼ੇ ਨੂੰ ਰੋਕਣ ਵਿੱਚ ਅਸਮਰੱਥ ਨਜ਼ਰ ਆ ਰਹੀਆਂ ਹਨ।ਉਹਨਾਂ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਉੱਪਰ ਸਖਤ ਤੋਂ ਸਖਤ ਕਾਰਵਾਈ ਕਰਕੇ ਬਾਕੀ ਨੌਜਵਾਨਾਂ ਦੀ ਜ਼ਿੰਦਗੀਆਂ ਨੂੰ ਬਚਾਇਆ ਜਾਵੇ।