Moga News: ਮੋਗਾ ਦੇ ਪਿੰਡ ਧੂਰਕੋਟ ਰਣਸੀਹ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕਬੱਡੀ ਖਿਡਾਰੀ ਉੱਪਰ ਫਾਇਰਿੰਗ ਕੀਤੀ ਹੈ। ਹਥਿਆਬੰਦ ਹਮਲਾਵਾਰਾਂ ਨੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ ਆ ਕੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ਵਿੱਚ ਲੱਗੀ ਹੈ। ਉਸ ਨੂੰ ਡੀਐਮਸੀ ਲੁਧਿਆਣਾ ਲਿਜਾਇਆ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਕਬੱਡੀ ਖਿਡਾਰੀ ਹੈ ਤੇ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ। ਅੱਜ ਸਵੇਰੇ ਦੋ ਮੋਟਰਸਾਈਕਲ ਸਵਾਰਾਂ ਨੇ ਘਰ ਆ ਕੇ ਉਸ ਨੂੰ ਬੁਲਾਇਆ। ਜਦੋਂ ਹਰਵਿੰਦਰ ਸਿੰਘ ਬਾਹਰ ਆਇਆ ਤਾਂ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਜਾਂਚ ਕਰ ਰਹੀ ਹੈ।